ਅਮਿਤ ਸ਼ਾਹ ਤੇ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਲਿਖਿਆ ਪੱਤਰ

ਅਮਿਤ ਸ਼ਾਹ ਤੇ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਲਿਖਿਆ ਪੱਤਰ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਚਰਨ ਕੌਰ ਜੀ ਦੇ ਅਕਾਲ ਚਲਾਣੇ ਉਪਰੰਤ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜੇ ਗਏ ਹਨ। ਪਾਰਟੀ ਦੇ ਸਕੱਤਰ ਜਨਰਲ ਭਾਈ ਮਨਦੀਪ ਸਿੰਘ ਸਿੱਧੂ ਵੱਲੋਂ ਲਿਖੇ ਇਨ੍ਹਾਂ ਪੱਤਰਾਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਆਧਾਰ 'ਤੇ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਦੀ ਮੰਗ ਕੀਤੀ ਗਈ ਹੈ।

ਇਹ ਮੰਗਾਂ ਨੇ ਪੱਤਰ ਵਿੱਚ:

ਅਦਾਲਤ ਸਾਹਮਣੇ ਮਨੁੱਖੀ ਹਾਲਾਤ ਰੱਖ ਕੇ ਅੰਤਰਿਮ ਜ਼ਮਾਨਤ ਜਾਂ ਹੋਰ ਢੁਕਵੀਂ ਕਾਨੂੰਨੀ ਰਾਹਤ ਲਈ ਸਰਕਾਰ ਵੱਲੋਂ ਪਹਿਲ ਦੇ ਆਧਾਰ 'ਤੇ ਸਹਿਯੋਗ ਦਿੱਤਾ ਜਾਵੇ। 
 
ਪੰਜਾਬ ਦੇ ਗ੍ਰਹਿ ਵਿਭਾਗ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਿਸ, ਅਸਾਮ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵਿਚਕਾਰ ਤੁਰੰਤ ਤਾਲਮੇਲ ਕਾਇਮ ਕੀਤਾ ਜਾਵੇ।

ਅਦਾਲਤ ਦੀ ਮਨਜ਼ੂਰੀ ਅਧੀਨ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਲਈ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਿਨਾਂ ਕਿਸੇ ਪ੍ਰਸ਼ਾਸਨਿਕ ਦੇਰੀ ਦੇ ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰ ਸਕਣ।
 
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕੋਈ ਵਿਸ਼ੇਸ਼ ਰਿਆਇਤ ਦੀ ਮੰਗ ਨਹੀਂ, ਬਲਕਿ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਇੱਕ ਪੋਤੇ ਨੂੰ ਦਾਦੀ ਦੇ ਅੰਤਿਮ ਵਿਦਾਇਗੀ ਮੌਕੇ ਸ਼ਾਮਲ ਹੋਣ ਦਾ ਮੌਕਾ ਦੇਣ ਦੀ ਮਨੁੱਖਤਾਵਾਦੀ ਅਪੀਲ ਹੈ, ਜਿਸ ਨੂੰ ਸਿਆਸੀ ਮਤਭੇਦਾਂ ਤੋਂ ਪਰ੍ਹੇ ਰੱਖ ਕੇ ਵਿਚਾਰਿਆ ਜਾਣਾ ਚਾਹੀਦਾ ਹੈ।