- Updated: August 20, 2023 02:28 PM
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦਾ ਗਠਨ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 39 ਨੇਤਾਵਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ ਸਚਿਨ ਪਾਇਲਟ, ਸ਼ਸ਼ੀ ਥਰੂਰ, ਆਨੰਦ ਸ਼ਰਮਾ, ਅਸ਼ੋਕ ਚਵਾਨ ਅਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ ਦੇ ਸਥਾਈ ਸੱਦੇ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਚੰਨੀ ਦੇ ਨਾਲ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ, ਜੋ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੀ ਹੈ, ਦਾ ਨਾਂ ਵੀ ਸੀਡਬਲਿਊਸੀ ਮੈਂਬਰਾਂ ਵਿੱਚ ਸ਼ਾਮਲ ਹੈ।


