ਕੈਨੇਡਾ ਦੇ ਨਿਆਗਰਾ ਫਾਲ ''ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌਤ। 

ਕੈਨੇਡਾ ਦੇ ਨਿਆਗਰਾ ਫਾਲ ''ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌਤ। 

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਿਆਗਰਾ ਫਾਲ ਵਿਚ ਡਿੱਗਣ ਕਾਰਨ ਜਲੰਧਰ ਦੇ ਲੋਹੀਆਂ ਖ਼ਾਸ ਦੀ ਰਹਿਣ ਵਾਲੀ 21 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ। ਕੂੜੀ ਦੀ ਪਛਾਣ ਪੂਨਮਦੀਪ ਕੌਰ ਵਾਸੀ ਪਿੰਡ ਫੁੱਲ ਘੁੱਦੂਵਾਲ ਲੋਹੀਆਂ ਖ਼ਾਸ ਵਜੋਂ ਹੋਈ ਹੈ। 

ਮਿਲੀ ਜਾਣਕਾਰੀ ਮੁਤਾਬਕ ਪੂਨਮਦੀਪ ਕੌਰ ਪੜ੍ਹਾਈ ਕਰਨ ਡੇਢ ਸਾਲ ਪਹਿਲਾਂ ਕੈਨੇਡਾ ਗਈ ਸੀ ਅਤੇ ਬੀਤੇ ਦਿਨ ਸਹੇਲੀਆਂ ਨਾਲ ਨਿਆਗਰਾ ਫ਼ਾਲ 'ਤੇ ਘੁੰਮਣ ਗਈ ਸੀ। ਇਸ ਦੌਰਾਨ ਅਚਾਨਕ ਉਹ ਡੂੰਘੇ ਪਾਣੀ ਵਿੱਚ ਡਿੱਗ ਗਈ। ਲੜਕੀ ਦੇ ਪਿਤਾ ਮਨੀਲਾ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਲੰਬੇ ਸਮੇਂ ਤੋਂ ਗਏ ਹਨ। ਜਵਾਨ ਕੁੜੀ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਹੈ।