ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਪੰਜਾਬ ''ਚ 3 ਹੋਰ ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਪੰਜਾਬ ''ਚ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਅਪਣੇ 3 ਉਮੀਦਵਾਰ ਐਲਾਨੇ ਹਨ।  ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ (ਸੋਮ ਪ੍ਰਕਾਸ਼ ਦੇ ਪਤਨੀ) ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। 

              Image

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਸੀ ਤੇ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।