20 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਰਾਜਾ ਵੜਿੰਗ ਨੇ ਬਿੱਟੂ ਨੂੰ ਦਿੱਤੀ ਸ਼ਿਕਸਤ, ਤੀਜੇ ਨੰਬਰ ''ਤੇ ਰਹੇ ਅਸ਼ੋਕ ਪਰਾਸ਼ਰ ਪੱਪੀ

20 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਰਾਜਾ ਵੜਿੰਗ ਨੇ ਬਿੱਟੂ ਨੂੰ ਦਿੱਤੀ ਸ਼ਿਕਸਤ, ਤੀਜੇ ਨੰਬਰ ''ਤੇ ਰਹੇ ਅਸ਼ੋਕ ਪਰਾਸ਼ਰ ਪੱਪੀ

ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਸੀਟ ਫ਼ਤਿਹ ਕਰ ਕੇ ਪਾਰਟੀ ਦਾ ਕਿਲ੍ਹਾ ਕਾਇਮ ਰੱਖਣ ਵਿਚ ਕਾਮਯਾਬ ਹੋਏ ਹਨ। ਰਾਜਾ ਵੜਿੰਗ ਨੇ 20 ਹਜ਼ਾਰ ਤੋਂ ਵੱਧ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੂਜੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਰਹੇ ਹਨ।

20 ਹਜ਼ਾਰ ਦੀ ਲੀਡ ਨਾਲ ਜਿੱਤੇ ਰਾਜਾ ਵੜਿੰਗ
ਅਮਰਿੰਦਰ ਸਿੰਘ ਰਾਜਾ ਵੜਿੰਗ (ਕਾਂਗਰਸ) - 322224 
ਰਵਨੀਤ ਸਿੰਘ ਬਿੱਟੂ (ਭਾਜਪਾ) - 301282 
ਅਸ਼ੋਕ ਪਰਾਸ਼ਰ ਪੱਪੀ (ਆਪ) - 237077 

ਲੁਧਿਆਣਾ ਲੋਕ ਸਭਾ ਹਲਕਾ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ 'ਚ 7ਵੇਂ ਨੰਬਰ 'ਤੇ ਆਉਂਦਾ ਹੈ। ਜੇਕਰ ਪਿਛਲੇ 5 ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸੀਟ 'ਤੇ ਕਾਂਗਰਸ ਦਾ ਦਬਦਬਾ ਰਿਹਾ ਹੈ। 1999 ਤੋਂ ਬਾਅਦ ਹੁਣ ਤੱਕ ਹੋਈਆਂ 5 ਲੋਕ ਸਭਾ ਚੋਣਾਂ ਦੌਰਾਨ ਇੱਥੇ 4 ਵਾਰ ਕਾਂਗਰਸ ਜਿੱਤ ਹਾਸਲ ਕਰ ਚੁੱਕੀ ਹੈ, ਜਦੋਂ ਕਿ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ। 2 ਵਾਰ ਤਾਂ ਇੱਥੋਂ ਕਾਂਗਰਸ ਛੱਡ ਕੇ ਭਾਜਪਾ 'ਚ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਹੀ ਲੋਕ ਸਭਾ ਚੋਣ ਜਿੱਤ ਚੁੱਕੇ ਹਨ।