ਕਰਜ਼ੇ ਕਾਰਨ ਕਾਰੋਬਾਰੀ ਨੇ ਪਤਨੀ ਅਤੇ ਧੀ ਸਮੇਤ ਕੀਤੀ ਖ਼ੁਦਕੁਸ਼ੀ

ਕਰਜ਼ੇ ਕਾਰਨ ਕਾਰੋਬਾਰੀ ਨੇ ਪਤਨੀ ਅਤੇ ਧੀ ਸਮੇਤ ਕੀਤੀ ਖ਼ੁਦਕੁਸ਼ੀ

ਰਾਜਧਾਨੀ ਲਖਨਊ ਵਿੱਚ ਐਤਵਾਰ ਰਾਤ ਨੂੰ ਇੱਕ ਕੱਪੜਾ ਕਾਰੋਬਾਰੀ ਨੇ ਆਪਣੀ ਪਤਨੀ ਅਤੇ ਧੀ ਸਮੇਤ ਖੁਦਕੁਸ਼ੀ ਕਰ ਲਈ। ਸਵੇਰੇ ਤਿੰਨਾਂ ਦੀਆਂ ਲਾਸ਼ਾਂ ਫਲੈਟ ਵਿੱਚੋਂ ਮਿਲੀਆਂ। ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ਲਈ ਸ਼ੱਕ ਹੈ ਕਿ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕੀਤੀ ਹੈ। ਸੋਮਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਘਰ ਵਿੱਚ ਚੀਕਾਂ-ਚਿਹਾੜਾ ਮਚ ਗਿਆ।

ਨੇੜਿਓਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਸੂਚਨਾ 'ਤੇ ਪਹੁੰਚੀ ਪੁਲਿਸ ਨੇ ਘਟਨਾ ਬਾਰੇ ਜਾਣਕਾਰੀ ਲਈ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਘਟਨਾ ਚੌਕ ਕੋਤਵਾਲੀ ਇਲਾਕੇ ਦੇ ਅਸ਼ਰਫਾਬਾਦ ਵਿੱਚ ਵਾਪਰੀ। ਇੱਥੇ ਇੱਕ ਕੱਪੜਾ ਕਾਰੋਬਾਰੀ ਸ਼ੋਭਿਤ (48), ਉਸ ਦੀ ਪਤਨੀ (45) ਸੁਚਿਤਾ ਅਤੇ ਉਨ੍ਹਾਂ ਦੀ ਧੀ ਖ਼ਿਆਤੀ (16) ਦੀ ਮੌਤ ਹੋ ਗਈ।

ਉਨ੍ਹਾਂ ਦੇ ਕੋਲ ਮਿਲੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕੀਤੀ ਹੈ। ਦੱਸਿਆ ਗਿਆ ਹੈ ਕਿ ਸ਼ੋਭਿਤ ਰਾਜਾਜੀਪੁਰਮ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਸੀ। ਸੂਚਨਾ 'ਤੇ ਪਹੁੰਚੀ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕਰ ਲਏ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।