ਲੁਧਿਆਣਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਜਾਂਚ ’ਚ ਜੁਟੀਆਂ

ਲੁਧਿਆਣਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਜਾਂਚ ’ਚ ਜੁਟੀਆਂ

ਲੁਧਿਆਣਾ ਵਿਚ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਧਮਕੀ ਉਸ ਸਮੇਂ ਮਿਲੀ ਜਦੋਂ ਕੋਰਟ ਕੰਪਲੈਕਸ ਵਿਚ ਲੋਕ ਅਦਾਲਤ ਚੱਲ ਰਹੀ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਤੇ ਡੌਗ ਸਕਵੈਡ ਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਬੁਲਾ ਕੇ ਪੂਰੇ ਪਰਿਸਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਅਧਿਕਾਰਤ ਈ-ਮੇਲ ‘ਤੇ ਇਹ ਧਮਕੀ ਮਿਲੀ। ਈਮੇਲ ਵਿੱਚ ਦੁਪਹਿਰ 1:11 ਵਜੇ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ਦੇ ਬਾਅਦ ਪਰਿਸਰ ਵਿਚ ਮੌਜੂਦ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ। ਰਾਸ਼ਟਰੀ ਲੋਕ ਅਦਾਲਤ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ। ਪੁਲਿਸ ਟੀਮਾਂ ਨੇ ਕੋਰਟ ਪਰਿਸਰ ਦੇ ਵੱਖ-ਵੱਖ ਹਿੱਸਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹੁਣ ਈ-ਮੇਲ ਦੇ ਸਰੋਤ ਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਦਾ ਪਤਾ ਲਗਾਉਣ ਵਿਚ ਲੱਗੀ ਹੈ।