Mad Sandhu ਕਤਲ ਕੇਸ: CP ਹਰਮਨਬੀਰ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ, 2 ਸ਼ੱਕੀ ਹਿਰਾਸਤ ’ਚ

Mad Sandhu ਕਤਲ ਕੇਸ: CP ਹਰਮਨਬੀਰ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ, 2 ਸ਼ੱਕੀ ਹਿਰਾਸਤ ’ਚ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ ਚਰਚਿਤ ਤੇ ਹਾਈ ਪ੍ਰੋਫਾਈਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਮਾਮਲੇ ਵਿਚ ਅਹਿਮ ਸੁਰਾਗ ਹੱਥ ਲੱਗਾ ਹੈ ਤੇ ਇਸੇ ਸਿਲਸਿਲੇ ਵਿਚ 2 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਤੇ ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਮਾਮਲੇ ਦੇ ਮੁੱਖ ਸ਼ੂਟਰਾਂ ਤੇ ਸਾਜ਼ਿਸ਼ ਦੇ ਮਾਸਟਰਮਾਈਂਡ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਮੈਡ ਸੰਧੂ ਸੋਸ਼ਲ ਮੀਡੀਆ ‘ਤੇ ਇਕ ਇੰਫਲੂਐਂਸਰ ਸੀ ਜਿਸ ਦੀ ਵਜ੍ਹਾ ਤੋਂ ਸੋਸ਼ਲ ਮੀਡੀਆ ‘ਤੇ ਉਸ ਖਿਲਾਫ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਸ਼ੁਰੂਆਤੀ ਜਾਂਚ ਵਿਚ ਸਾਮਹਣੇ ਆ ਰਹੀ ਹੈ ਕਿ ਕੁਝ ਅਸਮਾਜਿਕ ਤੱਤਾਂ ਤੇ ਬਦਮਾਸ਼ਾਂ ਨੇ ਪੈਸੇ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਹਰ ਪਹਿਲੂ ਨਾਲ ਜਾਂਚ ਕਰ ਰਹੀ ਹੈ ਤਾਂ ਕਿ ਇਸ ਅਪਰਾਧ ਦੇ ਪਿੱਛੇ ਲੁਕੇ ਅਸਲੀ ਚਿਹਰਿਆਂ ਤੇ ਮਾਸਟਰਮਾਈਂਡ ਨੂੰ ਸਾਹਮਣੇ ਲਿਆਂਦਾ ਜਾ ਸਕੇ ਤੇ ਉਨ੍ਹਾਂ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਕਮਿਸ਼ਨਰ ਗਿੱਲ ਨੇ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਕੱਟੜਪੰਥੀ ਸੰਗਠਨ ਦਾ ਹੱਥ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਸਗੋਂ ਇਹ ਸੁਪਾਰੀ ਦੇ ਕੇ ਕਰਾਈ ਗਈ ਅਪਰਾਧਿਕ ਵਾਰਦਾਤ ਲੱਗਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਨਾਂ ਜਾਂ ਜਾਂਚ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਨ ਨਾਲ ਚੱਲ ਰਹੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਮੀਡੀਆ ਤੇ ਆਮ ਲੋਕਾਂ ਨੂੰ ਹੌਸਲਾ ਰੱਖਣ ਦੀ ਅਪੀਲ ਕੀਤੀ। ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਅਗਲੇ 24 ਘੰਟਿਆਂ ਦੇ ਅੰਦਰ ਮਾਮਲੇ ਨਾਲ ਜੁੜੇ ਸਾਰੇ ਤੱਥ ਤੇ ਖੁਲਾਸੇ ਪੂਰੀ ਤਰ੍ਹਾਂ ਤੋਂ ਸਪੱਸ਼ਟ ਕਰ ਦਿੱਤੇ ਜਾਣਗੇ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।