ਜਲੰਧਰ ਤੋਂ ਟਿਕਟ ਮਿਲਣ ਮਗਰੋਂ ਮਹਿੰਦਰ ਸਿੰਘ ਕੇ. ਪੀ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਮਹਿੰਦਰ ਸਿੰਘ ਕੇ. ਪੀ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਮਾਤਮਾ ਦਾ ਅਸ਼ੀਰਵਾਦ ਲੈਣ ਪਹੁੰਚੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਪੀ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ ਜਿਨ੍ਹਾ ਨੇ ਮੈਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਜਿਹੜਾ ਉਹਨਾਂ ਮੇਰੇ ਤੇ ਵਿਸ਼ਵਾਸ ਜਤਾਇਆ ਹੈ, ਉਸ 'ਤੇ ਮੈਂ ਖਰਾ ਉਤਰਾਂਗਾ। ਅੱਜ ਗੁਰੂ ਘਰ ਵਿਚ ਮੱਥਾ ਟੇਕਣ ਤੋਂ ਬਾਅਦ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਾਂਗਾ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਾਂ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤ ਸ਼ੁਰੂ ਤੋਂ ਹੀ ਪਸੰਦ ਸਨ, ਇਸ ਕਰਕੇ ਮੈਂ ਇਨ੍ਹਾਂ ਨੂੰ ਆਪਣੇ ਆਪ ਨੂੰ ਸਮਰਪਿਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿਚ ਕੁਝ ਨਹੀਂ ਕੀਤਾ। ਦਲਿਤ ਭਾਈਚਾਰਾ, ਮੁਸਲਮਾਨ ਭਾਈਚਾਰਾ ਅਤੇ ਕ੍ਰਿਸ਼ਚਨ ਭਾਈਚਾਰੇ 'ਤੇ ਵੀ ਆਏ ਦਿਨ ਤਸ਼ੱਦਦ ਢਾਏ ਜਾ ਰਹੇ ਹਨ। ਸਿੱਧਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਰਿਹਾ ਕਿ ਮੁਸਲਮਾਨਾਂ ਨੇ ਬੱਚੇ ਜ਼ਿਆਦਾ ਪੈਦਾ ਕੀਤੇ ਹਨ, ਪੁਰਾਣੀਆਂ ਸਰਕਾਰਾਂ ਨੇ ਮੁਸਲਮਾਨਾਂ ਨੂੰ ਬਹੁਤ ਕੁਝ ਦਿੱਤਾ ਹੈ। ਇਹ ਬਹੁਤ ਹੀ ਗਲਤ ਗੱਲ ਹੈ, ਸਰਕਾਰਾਂ ਹੀ ਗਰੀਬ ਤੇ ਲੋੜਵੰਦਾਂ ਦੀਆਂ ਬਾਹਾਂ ਫੜਦੀਆਂ ਹਨ ਤੇ ਉਨ੍ਹਾਂ ਦੀ ਮਦਦ ਕਰਦੀਆਂ ਹਨ।