ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਨੇ ਭੇਂਟ ਕੀਤੀ ਸਕਾਰਪੀਉ ਐੱਨ ਆਟੋਮੈਟਿਕ ਗੱਡੀ

ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਨੇ ਭੇਂਟ ਕੀਤੀ ਸਕਾਰਪੀਉ ਐੱਨ ਆਟੋਮੈਟਿਕ ਗੱਡੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ ਕੀਤੀ ਗਈ ਹੈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀ ਚਾਬੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ।

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾ ਲੈ ਕੇ ਪੁੱਜਦੇ ਹਨ। ਇਸੇ ਤਰ੍ਹਾਂ ਹੀ ਮਹਿੰਦਰਾ ਕੰਪਨੀ ਵੱਲੋਂ ਵੀ ਆਪਣੀ ਨਵੀਂ ਸਕਾਰਪੀਉ ਐਨ ਲੈਗਜ਼ਰੀ ਆਟੋਮੈਟਿਕ ਗੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਗਈ। 

ਉਨ੍ਹਾਂ ਕਿਹਾ ਕਿ ਮਹਿੰਦਰਾ (Mahindra) ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।