ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ,3 ਸੁਰੱਖਿਆ ਜਵਾਨ ਜ਼ਖਮੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ,3 ਸੁਰੱਖਿਆ ਜਵਾਨ ਜ਼ਖਮੀ

ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਹੁੰਚੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੁਲ ਮੋਰਾਂ ਵੱਲੋਂ ਗਵਰਨਰ ਦਾ ਕਾਫਲਾ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਸੀ.ਆਰ. ਪੀ. ਐੱਫ. ਜਵਾਨਾਂ ਦੀ ਗੱਡੀ ਦਾ ਅਚਾਨਕ ਟਾਇਰ ਫਟ ਗਿਆ ਅਤੇ ਹਾਦਸਾ ਵਾਪਰ ਗਿਆ। 

ਇਸ ਹਾਦਸੇ ਵਿਚ ਸੀ. ਆਰ. ਪੀ. ਐੱਫ. ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਜਵਾਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।