ਪੰਜਾਬ ''ਚ ਦਰਦਨਾਕ ਸੜਕ ਹਾਦਸਾ! ਸਵਿੱਫਟ ਕਾਰ ''ਤੇ ਪਲਟਿਆ ਓਵਰਲੋਡ ਟਿੱਪਰ, ਹਾਦਸੇ ''ਚ 3 ਲੋਕਾਂ ਦੀ ਮੌਤ

ਪੰਜਾਬ ''ਚ ਦਰਦਨਾਕ ਸੜਕ ਹਾਦਸਾ! ਸਵਿੱਫਟ ਕਾਰ ''ਤੇ ਪਲਟਿਆ ਓਵਰਲੋਡ ਟਿੱਪਰ, ਹਾਦਸੇ ''ਚ 3 ਲੋਕਾਂ ਦੀ ਮੌਤ

ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰੂਪਨਗਰ ਅਧੀਨ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ 'ਤੇ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰੇਤ ਨਾਲ ਭਰਿਆ ਇਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਨੇ ਦਿੱਲੀ ਨੰਬਰ ਦੀ ਇਕ ਸਵਿੱਫਟ ਕਾਰ ਨੂੰ ਆਪਣੀ ਲਪੇਟ ਵਿਚ ਲੈਂਦੇ ਹੋਏ ਕਾਰ 'ਤੇ ਪਲਟ ਗਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ। ਇਸ ਭਿਆਨਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਹੇਠਾਂ ਫਸੀ ਸਵਿੱਫਟ ਕਾਰ ਦਾ ਦਿੱਲੀ ਰਜਿਸਟ੍ਰੇਸ਼ਨ ਨੰਬਰ DL 3WCX 4582 ਹੈ।

ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ 'ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ 'ਚ ਜੁਟ ਗਏ। ਟਿੱਪਰ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿੱਫਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ‘ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ 'ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Image

ਜਾਣਕਾਰੀ ਮੁਤਾਬਕ ਮਨਾਲੀ ਅਤੇ ਧਰਮਸ਼ਾਲਾ ਤੋਂ ਆਉਣ ਵਾਲੇ ਮਾਰਗ ਸਰਸਾ ਨੰਗਲ ਤੋਂ ਉਤਰਦੇ ਸਮੇਂ ਇਕ ਰੇਤ ਨਾਲ ਭਰਿਆ ਟਿੱਪਰ ਅਚਾਨਕ ਬੇਕਾਬੂ ਹੋ ਗਿਆ। ਤੇਜ਼ ਰਫ਼ਤਾਰ ਟਿੱਪਰ ਨੇ ਅੱਗੇ ਜਾ ਰਹੇ ਪੰਜ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਫਿਰ ਟਿੱਪਰ ਇਕ ਸਵਿੱਫਟ ਕਾਰ 'ਤੇ ਪਲਟ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਡਰਾਈਵਰ ਅਤੇ ਕਈ ਨੌਜਵਾਨ ਕਾਰ 'ਚ ਸਵਾਰ ਸਨ।