- Updated: October 15, 2025 01:22 PM
ਅੱਜ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ 'ਚ ਡੀਸੀ ਦਫਤਰ ਦੀ ਪਾਇਲਟ ਨਾਲ ਕਿਸੇ ਹੋਰ ਵਾਹਨ ਦੀ ਟੱਕਰ ਹੋ ਗਈ । ਜਾਣਕਾਰੀ ਮੁਤਾਬਕ ਦੂਜੀ ਗੱਡੀ ਰੌਂਗ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਪੁਲਸ ਕਰਮੀ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਮੌਕੇ 'ਤੇ ਉਪਲਬਧ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।
ਜਾਣਕਾਰੀ ਅਨੁਸਾਰ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਜਾ ਰਹੇ ਸਨ, ਜਿੰਨਾਂ ਵੱਲੋਂ ਜਦ ਦੀਨਾਨਗਰ ਤੋਂ ਗੁਰਦਾਸਪੁਰ ਦੇ ਪਿੰਡ ਖੋਖਰ ਤੋਂ ਕਿਸਾਨਾਂ ਨੂੰ ਚੈੱਕ ਦੇਣ ਨੂੰ ਉਪਰੰਤ ਡੇਰਾ ਬਾਬਾ ਨਾਨਕ ਹਲਕੇ ਨੂੰ ਰਵਾਨਾ ਹੋਏ ਤਾਂ ਕਲਾਨੌਰ ਤੋਂ ਥੋੜੀ ਪਿੱਛੇ ਅਚਾਨਕ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ 4 ਪੁਲਸ ਕਰਮਚਾਰੀ ਜ਼ਖਮੀ ਹੋ ਗਏ।