ਵਿਜੀਲੈਂਸ ਨੇ ਆਪਣੀ ਕਾਰਵਾਈ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਨੂੰ ਹਿਰਾਸਤ ''ਚ ਲਿਆ। 

ਵਿਜੀਲੈਂਸ ਨੇ ਆਪਣੀ ਕਾਰਵਾਈ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਨੂੰ ਹਿਰਾਸਤ ''ਚ ਲਿਆ। 

ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ।  ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਸਰਦਾਰ ਜਰਨੈਲ ਸਿੰਘ ਵਾਹਿਦ ਦੇ ਵਾਹਿਦ ਵਿਲਾ 'ਤੇ ਅੱਜ ਤੜਕੇ ਟੀਮ ਨੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਸ ਵੱਲੋਂ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਰਦਾਰ ਜਰਨੈਲ ਸਿੰਘ ਵਾਹਦ ਉਹਨਾਂ ਅਕਾਲੀ ਆਗੂਆਂ ਵਿੱਚੋਂ ਇਕ ਹਨ, ਜੋ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਜਦੋਂ ਵੀ ਫਗਵਾੜਾ ਆਉਂਦੇ ਸਨ ਤਾਂ ਉਹ ਸਰਦਾਰ ਵਾਹਿਦ ਦੇ ਇਸੇ ਵਾਹਿਦ ਵਿਲਾ ਵਿੱਚ ਠਹਿਰਦੇ ਸਨ।