ਪੰਜਾਬ ''ਚ ਦਿਨ-ਦਿਹਾੜੇ ਵਾਰਦਾਤ, ਰਾਹ ''ਚ ਘੇਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ''ਚ ਦਿਨ-ਦਿਹਾੜੇ ਵਾਰਦਾਤ, ਰਾਹ ''ਚ ਘੇਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਲੁਧਿਆਣਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸੁਤੰਤਰ ਨਗਰ ਵਿਚ ਹਮਲਾਵਰਾਂ ਵੱਲੋਂ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।  ਮਿਲੀ ਜਾਣਕਾਰੀ ਹਮਲਾਵਰਾਂ ਨੇ ਉਕਤ ਨੌਜਵਾਨ ਨੂੰ ਦੋਸਤ ਦੇ ਘਰ ਜਾਂਦੇ ਸਮੇਂ ਰਾਹ 'ਚ ਘੇਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਨੌਜਵਾਨ ਨੂੰ ਹਮਲਾਵਰਾਂ ਨੇ ਰਾਹ 'ਚ ਘੇਰ ਕੇ ਤੇਜ਼ਧਾਰ ਹਥਿਆਰਾਂ ਹਮਲਾ ਕਰਕੇ 5 ਗੋਲ਼ੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਗੋਲ਼ੀਆਂ ਲੱਗਣ ਕਾਰਨ ਅਰਜਿੰਦਰ ਦੀ ਮੌਕੇ ਉਤੇ ਮੌਤ ਹੋ ਗਈ। ਮੌਕੇ ਉਤੇ ਅਰਜਿੰਦਰ ਦੇ ਤਿੰਨ ਸਾਥੀਆਂ ਨੇ ਭਜ ਕੇ ਆਪਣੀ ਜਾਨ ਬਚਾਈ। ਕਤਲ ਦੀ ਵਾਰਦਾਤ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਅਰਜਿੰਦਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਕੇ ਉਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Image

ਬੇਖ਼ੌਫ਼ ਆਏ ਹਮਲਾਵਰਾਂ ਨੇ ਦਹਿਸ਼ਤ ਫੈਲਾਉਂਦੇ ਹੋਏ ਕਰੀਬ ਡੇਢ ਦਰਜਨ ਤਾਬੜਤੋੜ ਫਾਇਰਿੰਗ ਕੀਤੀ, ਜਿਸ ਵਿਚੋਂ ਨੌਜਵਾਨ ਨੂੰ ਪੰਜ ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਿਆ। ਖ਼ੂਨ ਨਾਲ ਲਥਪਥ ਉਸ ਨੂੰ ਇਲਾਜ ਲਈ ਸੀ. ਐੱਮ. ਸੀ. ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਅਰਜਿੰਦਰ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। 

ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਇਲਾਕੇ ਦਹਿਸ਼ਤ ਪੈਦਾ ਕਰਨ ਲਈ ਡੇਢ ਦਰਜਨ ਦੇ ਕਰੀਬ ਗੋਲ਼ੀਆਂ ਚਲਾਈਆਂ। ਇਨ੍ਹਾਂ ਵਿੱਚੋਂ ਪੰਜ ਗੋਲ਼ੀਆਂ ਅਰਜਿੰਦਰ ਸਿੰਘ ਦੇ ਲੱਗੀਆਂ। ਘਟਨਾ ਮਗਰੋਂ ਉਕਤ ਮੁਲਜ਼ਮ ਆਪਣੇ ਹਥਿਆਰਾਂ ਨਾਲ ਮੌਕੇ ਤੋਂ ਭੱਜ ਗਏ।  ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਧਿਕਾਰੀ ਅਤੇ ਟਿੱਬਾ ਪੁਲਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ।

ਪੁਲਸ ਨੇ ਘਟਨਾ ਸਥਾਨ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁੱਖ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਦੋਸ਼ੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।