- Updated: June 15, 2026 09:42 PM
ਅਮਰੀਕਾ ਅਤੇ ਈਰਾਨ ਨੇ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਇੱਕ ਸਮਝੌਤੇ 'ਤੇ ਦਸਤਖਤ ਕੀਤੇ ਹਨ। ਸੀਨੀਅਰ ਅਮਰੀਕੀ ਅਧਿਕਾਰੀਆਂ ਅਨੁਸਾਰ ਇਸ ਸਮਝੌਤੇ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਕਾਲੀਬਾਫ ਨੇ ਦਸਤਖਤ ਕੀਤੇ ਹਨ। ਇਸ ਇਤਿਹਾਸਕ ਸਮਝੌਤੇ ਦੀ ਅਧਿਕਾਰਤ ਹਸਤਾਖਰ ਰਸਮ ਆਉਣ ਵਾਲੇ ਸ਼ੁੱਕਰਵਾਰ ਨੂੰ ਹੋਵੇਗੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਮੁਜ਼ ਸਟ੍ਰੇਟ ਵਿੱਚ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਹੁਣ ਹੌਲੀ-ਹੌਲੀ ਵਧਣੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਥਿਤੀ ਨੂੰ ਪੂਰੀ ਤਰ੍ਹਾਂ ਆਮ ਹੋਣ ਵਿੱਚ ਦੋ ਹਫ਼ਤਿਆਂ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ, ਪਰ ਆਵਾਜਾਈ ਵਿੱਚ ਮਹੱਤਵਪੂਰਨ ਵਾਧਾ ਤੁਰੰਤ ਦੇਖਣ ਨੂੰ ਮਿਲੇਗਾ। ਇਹ ਸਮਝੌਤਾ ਫਰਵਰੀ ਵਿੱਚ ਸ਼ੁਰੂ ਹੋਏ ਉਸ ਭਿਆਨਕ ਸੰਘਰਸ਼ ਨੂੰ ਸੁਲਝਾਉਣ ਵੱਲ ਸਭ ਤੋਂ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਹੁਣ ਤੱਕ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ। ਇਹ ਜੰਗ ਉਦੋਂ ਸ਼ੁਰੂ ਹੋਈ ਸੀ ਜਦੋਂ ਅਮਰੀਕਾ ਅਤੇ ਇਜ਼ਰਾਈਲ ਨੇ ਸਾਂਝੇ ਤੌਰ 'ਤੇ ਈਰਾਨ 'ਤੇ ਹਮਲੇ ਕੀਤੇ ਸਨ। ਭਾਵੇਂ ਇਹ ਸਮਝੌਤਾ ਇੱਕ ਵੱਡੀ ਪ੍ਰਾਪਤੀ ਹੈ, ਪਰ ਰਿਪੋਰਟਾਂ ਅਨੁਸਾਰ ਇਹ ਲੇਬਨਾਨ ਵਿੱਚ ਜੰਗਬੰਦੀ 'ਤੇ ਨਿਰਭਰ ਕਰ ਸਕਦਾ ਹੈ।