ਜਲੰਧਰ ''ਚ ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

ਜਲੰਧਰ ''ਚ ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

ਜਲੰਧਰ ਵਿਖੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਡਰੋਲੀ ਖੁਰਦ ਵਿਖੇ ਇਕ ਨੌਜਵਾਨ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ।  ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਡਰੋਲੀ ਖ਼ੁਰਦ ਵਿਚ ਸਿਵਲ ਹਵਾਈ ਅੱਡਾ ਆਦਮਪੁਰ ਵਿਚ ਤਾਇਨਾਤ ਏ. ਐੱਸ. ਆਈ. ਸੁਖਵਿੰਦਰ ਸਿੰਘ ਦੇ ਨੌਜਵਾਨ ਲੜਕਾ ਹਰਮਨਪ੍ਰੀਤ ਸਿੰਘ ਗਲੀ ਵਿਚੋਂ ਲੰਘ ਰਿਹਾ ਸੀ।

ਇਸ ਦੌਰਾਨ ਨਾਲ ਗਲੀ 'ਚ ਖੜ੍ਹੇ 2 ਵਿਅਕਤੀਆਂ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਉਸ ਨੂੰ ਮਾਰਨ ਦੀ ਨੀਅਤ ਨਾਲ ਉਸ ’ਤੇ ਗੋਲ਼ੀ ਚਲਾ ਦਿੱਤੀ, ਜੋਕਿ ਉਸ ਦੀ ਖੱਬੀ ਲੱਤ ’ਤੇ ਲੱਗੀ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਗੋਲ਼ੀ ਚਲਾਉਣ ਤੋਂ ਬਾਅਦ ਦੋਵੇਂ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਫਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਬਾਜਾ ਵਾਸੀ ਡਮੁੰਡਾ ਅਤੇ ਪਰਮ ਵਾਸੀ ਕਾਲਰਾ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਹਰਮਨਪ੍ਰੀਤ ਸਿੰਘ ਨੂੰ ਇਲਾਜ ਲਈ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ।