- Updated: January 23, 2025 06:27 PM
ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਯਸ਼ ਕਰਵੱਸਰਾ ਮੋਟਰਸਾਈਕਲ 'ਤੇ ਘਰ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕਾਰ ਸਵਾਰਾਂ ਨੇ ਉਸ 'ਤੇ ਤਾਬੜ-ਤੋੜ ਗੋਲੀਆਂ ਚੱਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਐਡਵੋਕੇਟ ਯਸ਼ ਦੇ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ।
ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪੁਲਸ ਘਟਨਾ ਵਾਲੀ ਸਥਾਨ 'ਤੇ ਪਹੁੰਚ ਗਈ। ਸੀਨੀਅਰ ਅਧਿਕਾਰੀ ਵੱਲੋਂ ਸੀ. ਆਈ. ਏ. ਸਟਾਫ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।