ਪੰਜਾਬ ''ਚ ਸਨਸਨੀਖੇਜ਼ ਵਾਰਦਾਤ, ਦੁਕਾਨਦਾਰ ਦਾ ਬੇਰਹਿਮੀ ਨਾਲ ਕਤਲ

ਪੰਜਾਬ ''ਚ ਸਨਸਨੀਖੇਜ਼ ਵਾਰਦਾਤ, ਦੁਕਾਨਦਾਰ ਦਾ ਬੇਰਹਿਮੀ ਨਾਲ ਕਤਲ

ਟਾਂਡਾ 'ਚ ਅੱਜ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੁਕਾਨ 'ਤੇ ਬੈਠੇ ਇਕ ਵਿਅਕਤੀ ਨੂੰ ਕੁਝ ਲੋਕਾਂ ਨੇ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।  ਮ੍ਰਿਤਕ ਵਿਅਕਤੀ ਦੀ ਪਛਾਣ ਗੁਲਜ਼ਾਰ ਸਿੰਘ ਪੁੱਤਰ ਪ੍ਰਹਿਲਾਦ ਸਿੰਘ ਵਾਸੀ ਲਾਹੌਰੀਆਂ ਮੁਹੱਲਾ ਟਾਂਡਾ ਵਜੋਂ ਹੋਈ ਹੈ। 

Image

ਜਾਣਕਾਰੀ ਮੁਤਾਬਕ ਰੇਤਾ ਬਜਰੀ ਦਾ ਕਾਰੋਬਾਰ ਕਰਨ ਵਾਲਾ ਗੁਲਜ਼ਾਰ ਸਿੰਘ ਦੁਪਹਿਰ ਕਰੀਬ 4 ਵਜੇ ਆਪਣੀ ਦੁਕਾਨ 'ਤੇ ਮੌਜੂਦ ਸੀ ਕਿ ਕੁਝ ਲੋਕਾਂ ਨੇ ਚਾਕੂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਆਰੰਭ ਕਰ ਦਿੱਤੀ ਹੈ ਅਤੇ ਕਾਤਲਾਂ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਦਿਨ-ਦਿਹਾੜੇ ਹੀ ਵਾਪਰੀ ਇਸ ਕਤਲ ਦੀ ਘਟਨਾ ਕਾਰਨ ਇਲਾਕੇ 'ਚ ਡਰ ਅਤੇ ਸਨਸਨੀ ਵਾਲਾ ਮਾਹੌਲ ਹੈ।