ਪੰਜਾਬ ’ਚ ਵੱਡੀ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ’ਚ ਵੱਡੀ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਐਕਟਿਵਾ ਸਾਈਡ ਕਰਨ ਦੇ ਮਾਮੂਲੀ ਵਿਵਾਦ ਨੂੰ ਲੈ ਕੇ 27 ਸਾਲਾ ਨੌਜਵਾਨ ਅਮਿਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਇੱਕ ਪ੍ਰਾਈਵੇਟ ਮਾਰਕੀਟਿੰਗ ਕੰਪਨੀ ਵਿੱਚ ਕੰਮ ਕਰਦਾ ਸੀ।

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਅਮਿਤ ਨੂੰ ਉਸ ਦੇ ਘਰ ਦੇ ਬਾਹਰ ਹੀ ਘੇਰ ਕੇ ਕੁੱਲ 6 ਗੋਲੀਆਂ ਚਲਾਈਆਂ। ਜਿਨ੍ਹਾਂ 'ਚੋਂ 2 ਗੋਲੀਆਂ ਸਿਰ 'ਚ, 1 ਲੱਕ 'ਚ ਅਤੇ 1 ਲੱਤ 'ਚ ਲੱਗੀ। ਗੋਲੀਆਂ ਲੱਗਣ ਕਾਰਨ ਅਮਿਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਘਟਨਾ ਇੱਕ ਐਕਟਿਵਾ ਨੂੰ ਸਾਈਡ ਹਟਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਵਾਪਰੀ ਸੀ। ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।