- Updated: November 12, 2026 10:38 AM
ਪੰਜਾਬ 'ਚ ਪਿਛਲੇ ਦਿਨ੍ਹੀਂ ਜਿੱਥੇ ਵੱਖ-ਵੱਖ ਇਲਾਕਿਆਂ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੇਡ ਮਾਰੀ ਗਈ ਸੀ, ਉੱਥ ਹੀ ਹੁਣ ਆਮਦਨ ਟੈਕਸ ਵਿਭਾਗ ਵਲੋਂ ਵੀ ਪੰਜਾਬ 'ਚ ਸੰਗਰੂਰ ਦੇ ਦਿੜ੍ਹਬਾ ਇਲਾਕੇ ਵੱਡੀ ਰੇਡ ਕੀਤੀ ਗਈ ਹੈ। ਵਿਭਾਗ ਦੀਆਂ ਟੀਮਾਂ ਵਲੋਂ ਵੀਰਵਾਰ ਸਵੇਰੇ ਹੀ ਦਿੜ੍ਹਬਾ ਇਲਾਕੇ 'ਚ ਛਾਪੇਮਾਰੀ ਕੀਤੀ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਭਾਗ ਦੀ ਟੀਮ ਵਲੋਂ ਇਕ ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਸਵੇਰ ਤੋਂ ਹੀ ਜਾਰੀ ਹੈ। ਅਧਿਕਾਰੀ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਜਾਂਚ ਕਰ ਰਹੇ ਹਨ। ਸਿਰਫ ਦਿੜ੍ਹਬਾ ਹੀ ਨਹੀਂ, ਜ਼ਿਲ੍ਹੇ ਤੋਂ ਬਾਹਰ ਵੀ ਕਈ ਇਲਾਕਿਆਂ 'ਚ ਆਮਦਨ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ।
ਫਿਲਹਾਲ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।