ਪੰਜਾਬ ਪੁਲਸ ਪ੍ਰਸ਼ਾਸਨ ''ਚ ਹੋਇਆ ਵੱਡਾ ਫੇਰਬਦਲ, ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਪੁਲਸ ਪ੍ਰਸ਼ਾਸਨ ''ਚ ਹੋਇਆ ਵੱਡਾ ਫੇਰਬਦਲ, ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਪੁਲਸ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ 8 ਡੀ. ਜੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।

           Image
ਤਰੱਕੀ ਪ੍ਰਾਪਤ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਐੱਸ. ਐੱਸ. ਸ਼੍ਰੀਵਾਸਤਵ, ਪ੍ਰਵੀਨ ਕੁਮਾਰ ਸਿਨਹਾ, ਅਮਨਦੀਪ ਸਿੰਘ, ਵੀ. ਨੀਰਜਾ ਅਤੇ ਅਨੀਤਾ ਪੁੰਜ ਸ਼ਾਮਲ ਹਨ। ਇਹ ਸਾਰੇ ਆਈ. ਪੀ. ਐੱਸ. ਅਧਿਕਾਰੀ 1994 ਬੈਚ ਦੇ ਹਨ, ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਇਸ ਨਾਲ ਪੰਜਾਬ ਵਿੱਚ ਡੀ. ਜੀ. ਪੀ. ਦੇ ਅਹੁਦੇ 'ਤੇ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਗਿਣਤੀ 20 ਹੋ ਗਈ ਹੈ। ਤਰੱਕੀ ਪ੍ਰਾਪਤ ਆਈ. ਪੀ. ਐੱਸ. ਅਧਿਕਾਰੀਆਂ ਦੀ ਸੂਚੀ ਇਸ ਹੇਠਾਂ ਦਿੱਤੀ ਗਈ ਹੈ।