- Updated: May 27, 2026 05:18 PM
ਟਾਂਡਾ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਮਹਿਲਾ ਸਰਪੰਚ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ-ਬੇਗੋਵਾਲ ਸੜਕ 'ਤੇ ਨਿੱਜੀ ਕਾਲਜ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਮਹਿਲਾ ਸਰੰਪਚ ਦੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਉਸ ਦਾ ਪਤੀ ਅਤੇ ਭਤੀਜੀ ਗੰਭੀਰ ਜ਼ਖ਼ਮੀ ਹੋ ਗਏ ਹਨ।

ਇਹ ਭਿਆਨਕ ਸੜਕ ਹਾਦਸਾ ਕਰੀਬ ਦੁਪਹਿਰ 3 ਵਜੇ ਉਸ ਸਮੇਂ ਵਾਪਰਿਆ ਜਦੋਂ ਟਾਂਡਾ ਦੇ ਪਿੰਡ ਬਸਤੀ ਬੋਹੜਾ ਨਾਲ ਸੰਬੰਧਤ ਸਰਪੰਚ ਨਿਤਿਕਾ ਆਪਣੇ ਪਤੀ ਸੁਖਵਿੰਦਰ ਅਤੇ ਭਤੀਜੀ ਸੋਨਾਕਸ਼ੀ ਪੁੱਤਰੀ ਬਲਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਪੁਰ ਜਾ ਰਹੇ ਸਨ। ਇਸੇ ਦੌਰਾਨ ਰੜਾ ਮੋੜ ਨੇੜੇ ਸਾਹਮਣੇ ਤੋਂ ਆ ਰਹੀ ਨਿੱਜੀ ਕਾਲਜ ਦੀ ਬਸ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਇਸ ਭਿਆਨਕ ਸੜਕ ਹਾਦਸੇ ਕਾਰਨ ਸਰਪੰਚ ਨਿਤਿਕਾ ਦੀ ਮੌਕੇ 'ਤੇ ਹੀ ਮੌਤ ਹੋ ਕੇ ਜਦਕਿ ਉਸ ਦਾ ਪਤੀ ਸੁਖਵਿੰਦਰ ਅਤੇ ਭਤੀਜੀ ਸੋਨਾਕਸ਼ੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹੀ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ ਹੈ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸਰਪੰਚ ਨਿਤਿਕਾ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਦੱਸੀ ਜਾ ਰਹੀ ਹੈ।