- Updated: May 23, 2025 05:03 PM
ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਵਰਿਆਣਾ ਨੇੜੇ ਪਿੰਡ ਹੇਲਰ 'ਚ ਚੋਰਾਂ ਨੇ ਘਰ ਵਿਚ ਧਾਵਾ ਬੋਲ ਕੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਕੋਠੀ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ, 6.50 ਲੱਖ ਰੁਪਏ ਦੀ ਨਕਦੀ ਅਤੇ ਵਿਦੇਸ਼ੀ ਕਰੰਸੀ ਚੋਰੀ ਕਰਕੇ ਲੈ ਗਏ।

ਮਿਲੀ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਘਰ ਵਿਚ ਹੀ ਮੌਜੂਦ ਅਤੇ ਸੁੱਤੇ ਪਏ ਪਰਿਵਾਰਕ ਮੈਂਬਰਾਂ 'ਤੇ ਸਪਰੇਅ ਕਰਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ ਅਤੇ ਚੋਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਸਵੇਰੇ ਸਾਢੇ 5 ਵਜੇ ਦੇ ਕਰੀਬ ਵਾਪਰੀ। ਦੱਸਿਆ ਜਾ ਰਿਹਾ ਹੈ ਕਿ 40 ਤੋਲੇ ਸੋਨੇ ਸਮੇਤ 28 ਅਮਰੀਕਨ ਡਾਲਰ ਅਤੇ 200 ਡਾਲਰ ਕੈਨੇਡੀਅਨ ਚੋਰੀ ਕਰਕੇ ਲੈ ਗਏ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।