- Updated: July 31, 2025 12:56 PM
ਐਨ.ਆਈ.ਏ. ਅਦਾਲਤ ਨੇ ਅੱਜ ਮਹਾਰਾਸ਼ਟਰ ਦੇ ਮਾਲੇਗਾਓਂ ਧਮਾਕੇ ਮਾਮਲੇ ਵਿਚ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿਤਾ ਹੈ। ਇਹ ਫ਼ੈਸਲਾ 17 ਸਾਲਾਂ ਬਾਅਦ ਆਇਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੱਜ ਏ.ਕੇ. ਲਾਹੋਟੀ ਨੇ ਕਿਹਾ ਕਿ ਇਹ ਸਾਬਤ ਨਹੀਂ ਹੋਇਆ ਕਿ ਜਿਸ ਬਾਈਕ ਵਿਚ ਧਮਾਕਾ ਹੋਇਆ ਸੀ ਉਹ ਸਾਧਵੀ ਪ੍ਰਗਿਆ ਦੇ ਨਾਮ ’ਤੇ ਸੀ। ਇਹ ਵੀ ਸਾਬਤ ਨਹੀਂ ਹੋ ਸਕਿਆ ਕਿ ਕਰਨਲ ਪ੍ਰਸਾਦ ਪੁਰੋਹਿਤ ਨੇ ਬੰਬ ਬਣਾਇਆ ਸੀ। ਸਾਜ਼ਿਸ਼ ਦਾ ਕੋਈ ਵੀ ਪੱਖ ਸਾਬਤ ਨਹੀਂ ਹੋਇਆ।
ਦੱਸ ਦਈਏ ਕਿ ਮਾਲੇਗਾਓਂ ਧਮਾਕਾ 29 ਸਤੰਬਰ 2008 ਨੂੰ ਹੋਇਆ ਸੀ। ਮੁਲਜ਼ਮ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ, ਕਰਨਲ ਪ੍ਰਸਾਦ ਪੁਰੋਹਿਤ, ਰਮੇਸ਼ ਉਪਾਧਿਆਏ, ਅਜੈ ਰਹੀਰਕਰ, ਸੁਧਾਕਰ ਚਤੁਰਵੇਦੀ, ਸਮੀਰ ਕੁਲਕਰਨੀ ਅਤੇ ਸੁਧਾਕਰ ਧਰ ਦਿਵੇਦੀ ਅਦਾਲਤ ਵਿਚ ਹਨ।
ਜ਼ਿਕਰਯੋਗ ਹੈ ਕਿ ਇਸ ਧਮਾਕੇ ਵਿਚ 6 ਲੋਕਾਂ ਦੀ ਮੌਤ ਹੋ ਗਈ ਸੀ ਤੇ ਲਗਭਗ 101 ਲੋਕ ਜ਼ਖਮੀ ਹੋਏ ਸਨ। ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਮਹਾਰਾਸ਼ਟਰ ਏ.ਟੀ.ਐਸ. ਨੇ ਕੀਤੀ ਸੀ। 2011 ਵਿਚ ਕੇਸ ਐਨ.ਆਈ.ਏ. ਨੂੰ ਸੌਂਪ ਦਿਤਾ ਗਿਆ ਸੀ। ਐਨ.ਆਈ.ਏ. ਨੇ 2016 ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।