ਸ਼ੱਕੀ ਹਾਲਾਤਾਂ ''ਚ ਵਿਅਕਤੀ ਦੀ ਮੌਤ, ਜਾਂਚ ''ਚ ਜੁਟੀ ਪੁਲਸ

ਸ਼ੱਕੀ ਹਾਲਾਤਾਂ ''ਚ ਵਿਅਕਤੀ ਦੀ ਮੌਤ, ਜਾਂਚ ''ਚ ਜੁਟੀ ਪੁਲਸ

ਟਾਂਡਾ ਰੋਡ ਸਥਿਤ ਗਊਸ਼ਾਲਾ ਨੇੜੇ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਪਹੁੰਚੇ ਥਾਣਾ ਨੰ. 8 ਵਿਚ ਤਾਇਨਾਤ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਸਮੇਤ ਪੁਲਸ ਪਾਰਟੀ ਲਾਸ਼ ਦੀ ਸ਼ਿਨਾਖਤ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਲਾਸ਼ ਨੇੜੇ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 60-65 ਸਾਲ ਹੈ। 18 ਨਵੰਬਰ ਨੂੰ ਮਿਲੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।