ਸੁਨਾਮ ''ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ,ਦੋਸਤ ਵਲੋਂ ਦੋਸਤ ਦਾ ਗੋਲ਼ੀਆਂ ਮਾਰ ਕੇ ਕਤਲ

ਸੁਨਾਮ ''ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ,ਦੋਸਤ ਵਲੋਂ ਦੋਸਤ ਦਾ ਗੋਲ਼ੀਆਂ ਮਾਰ ਕੇ ਕਤਲ

ਸੁਨਾਮ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਦੋਸਤ ਵੱਲੋਂ ਮਾਮੂਲੀ ਤਕਰਾਰ ਹੋਣ ਤੋਂ ਬਾਅਦ ਆਪਣੇ ਹੀ ਦੋਸਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਸੁੱਖੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਸੁਖਵਿੰਦਰ ਸਿੰਘ ਆਪਣੇ ਦੋਸਤ ਨਾਲ ਪਟਿਆਲਾ ਦੇ ਕੋਲ ਕਿਸੇ ਖੇਡ ਮੇਲੇ 'ਤੇ ਗਿਆ ਹੋਇਆ ਸੀ, ਜਿੱਥੇ ਉਨ੍ਹਾਂ ਦੀ ਆਪਸ 'ਚ ਕੁਝ ਤਕਰਾਰ ਹੋ ਗਈ। ਖੇਡ ਮੇਲੇ ਦੇਖ ਕੇ ਜਦੋਂ ਦੋਵੇਂ ਦੋਸਤ ਵਾਪਸ ਪਰਤ ਰਹੇ ਹਨ ਤਾਂ ਉਹ ਸੁਨਾਮ-ਪਟਿਆਲਾ ਰੋਡ 'ਤੇ ਬਣੇ ਇਕ ਢਾਬੇ 'ਚ ਰੋਟੀ ਖਾਣ ਲਈ ਰੁਕੇ।

ਦੋਹਾਂ ਨੇ ਆਰਾਮ ਨਾਲ ਖਾਣਾ ਖਾਧਾ ਅਤੇ ਇਸ ਦੌਰਾਨ ਜਦੋਂ ਸੁਖਵਿੰਦਰ ਸਿੰਘ ਹੱਥ ਧੌਣ ਲਈ ਗਿਆ ਤਾਂ ਉਸਦੇ ਦੋਸਤ ਨੇ ਆਪਣੇ ਪਿਸਤੌਲ ਤੋਂ ਗੋਲ਼ੀਆਂ ਚਲਾ ਕੇ ਸੁਖਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਸੁਖਵਿੰਦਰ ਸਿੰਘ 'ਤੇ 6 ਗੋਲ਼ੀਆਂ ਚਲਾਈਆਂ ਸਨ। ਫਿਲਹਾਲ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ ਜਿ ਰਿਹਾ ਹੈ। ਇਸ ਤੋਂ ਇਲਾਵਾ ਫ਼ਰਾਰ ਹੋਏ ਦੋਸਤ ਦੀ ਭਾਲ ਕੀਤੀ ਜਾ ਰਹੀ ਹੈ।