- Updated: November 20, 2026 05:05 PM
ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ ਕੁਰਾਲਾ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੇਨ ਬਜ਼ਾਰ ਉੜਮੁੜ 'ਚੋਂ ਆਪਣੀ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਮੋਟਰਸਾਈਕਲ ਸਵਾਰ ਪਿਤਾ ਪੁੱਤਰ ਸਕਾਰਪੀਓ ਗੱਡੀ ਦੀ ਲਪੇਟ 'ਚ ਆ ਗਏ, ਜਿਸ ਕਾਰਨ ਹਰਭਜਨ ਸਿੰਘ ਵਾਸੀ ਕੁਰਾਲਾ ਖੁਰਦ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਮਨਜੀਤ ਸਿੰਘ ਜ਼ਖ਼ਮੀ ਹੋ ਗਿਆ।

ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਲਖਵੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਪ੍ਰਾਈਵੇਟ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਦਸੂਹਾ ਭਰਤੀ ਕਰਵਾਇਆ। ਹਾਦਸੇ ਦੀ ਜਾਂਚ ਕਰ ਰਹੇ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਆਪਣੇ ਪਿੰਡ ਵੱਲ ਨੂੰ ਅਚਾਨਕ ਮੁੜਦੇ ਸਮੇ ਮੋਟਰਸਾਈਕਲ ਸਵਾਰ ਗੱਡੀ ਦੀ ਲਪੇਟ ਵਿਚ ਆ ਗਏ ਸਨ।