- Updated: March 19, 2024 02:50 PM
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤਕ ਵਧਾ ਦਿਤੀ ਹੈ। ਇਸ ਦੇ ਨਾਲ ਇਹ ਸਿਸੋਦੀਆ ਦੀ ਦੂਜੀ ਹੋਲੀ ਹੋਵੇਗੀ ਜੋ ਜੇਲ ਵਿਚ ਮਨਾਈ ਜਾਵੇਗੀ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ 7 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਏ ਸਨ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੀ ਸੁਣਵਾਈ ਵਿਚ ਵੀ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਇਸ ਮਾਮਲੇ ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 19 ਮਾਰਚ ਤਕ ਵਧਾ ਦਿਤੀ ਸੀ।