ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਪੰਜ ਫਰਵਰੀ ਤੱਕ ਵਧਾਈ ਨਿਆਂਇਕ ਹਿਰਾਸਤ

 ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਪੰਜ ਫਰਵਰੀ ਤੱਕ ਵਧਾਈ ਨਿਆਂਇਕ ਹਿਰਾਸਤ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਅੱਜ ਯਾਨੀ ਸ਼ੁੱਕਰਵਾਰ ਨੂੰ ਰੌਜ਼ ਐਵੇਨਿਊ ਕੋਰਟ ਵਿਚ ਹੋਈ। ਅਦਾਲਤ ਨੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ 'ਆਪ' ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿਤੀ ਹੈ।

ਦੱਸ ਦੇਈਏ ਕਿ ਸਿਸੋਦੀਆ ਨੂੰ 'ਘਪਲੇ' 'ਚ ਕਥਿਤ ਭੂਮਿਕਾ ਲਈ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ 'ਚ ਹੈ। ਈਡੀ ਨੇ 9 ਮਾਰਚ ਨੂੰ ਉਸ ਨੂੰ ਤਿਹਾੜ ਜੇਲ ਵਿਚ ਪੁੱਛਗਿੱਛ ਕਰਨ ਤੋਂ ਬਾਅਦ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿਤਾ ਸੀ। ਵਰਣਨਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿਚ ਵਿਰੋਧੀ ਪਾਰਟੀ ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਚਾਲੇ ਕਾਫੀ ਸਿਆਸੀ ਬਿਆਨਬਾਜ਼ੀ ਚੱਲ ਰਹੀ ਹੈ

ਮਨੀਸ਼ ਸਿਸੋਦੀਆ ਨੂੰ ਵੀ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿਤੀਆਂ ਗਈਆਂ ਸਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰ ਦਿਤਾ ਸੀ।