- Updated: August 29, 2023 05:54 PM
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਮੁਖੀ ਮਨਜਿੰਦਰ ਸਿੰਘ ਸਿਰਸਾ ਨੂੰ ਮੰਗਲਵਾਰ ਯਾਨੀ ਕਿ ਅੱਜ ਭਾਜਪਾ ਦਾ ਕੌਮੀ ਸਕੱਤਰ ਨਿਯੁਕਤ ਕੀਤੀ ਗਿਆ। ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ।

ਅਰੁਣ ਮਤੁਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵਤ ਤੋਂ ਲਾਗੂ ਹੋਵੇਗੀ। ਸਿਰਸਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਨ। ਸਾਲ 2021 ਵਿਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ ਸੀ। ਉਹ ਦਿੱਲੀ ਵਿਧਾਨ ਸਭਾ ਵਿਚ ਰਾਜੌਰੀ ਗਾਰਡਨ ਖੇਤਰ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।