- Updated: December 07, 2023 02:01 PM
ਬਠਿੰਡਾ ਪਲਾਟ ਅਲਾਟਮੈਂਟ ਘੁਟਾਲੇ ਵਿਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤਕ ਜਾਰੀ ਰੱਖੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਅਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਵੀ ਬਰਕਰਾਰ ਹੈ।
ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਦੇ ਬਠਿੰਡਾ ਪੁਲਿਸ ਸਟੇਸ਼ਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅਤੇ ਉਸ ਦੇ ਪੰਜ ਸਾਥੀਆਂ ਵਿਰੁਧ ਮਾਡਲ ਟਾਊਨ ਇਲਾਕੇ ਵਿਚ ਬੀਡੀਏ ਅਧਿਕਾਰੀਆਂ ਦੀ ਮਦਦ ਨਾਲ ਘੱਟ ਕੀਮਤ ’ਤੇ 1100% ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।