ਸੀਐਮ ਮਾਨ ਨੇ ਮਨਪ੍ਰੀਤ ਸਿੰਘ ਬਾਦਲ ''ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ,"ਮਨਪ੍ਰੀਤ ਬਾਦਲ ਸਭ ਤੋਂ ਵੱਡਾ ਡਰਾਮੇਬਾਜ਼, ਮਿਲਣਾ ਚਾਹੀਦਾ ਹੈ ''ਆਸਕਰ ਐਵਾਰਡ''".

ਸੀਐਮ ਮਾਨ ਨੇ ਮਨਪ੍ਰੀਤ ਸਿੰਘ ਬਾਦਲ ''ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ,

ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਨੇ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੰਬੋਧਨ ਵਿਚ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਤੰਜ਼ ਕੱਸੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਤੋਂ ਭਾਵੇਂ ਸਾਨੂੰ ਆਜ਼ਾਦੀ ਮਿਲ ਗਈ ਹੈ ਪਰ ਆਪਣਿਆਂ ਤੋਂ ਆਜ਼ਾਦੀ ਲੈਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਆਪਣਿਆਂ ਤੋਂ ਆਜ਼ਾਦੀ ਲੈਣੀ ਹੈ ਅਤੇ ਪੰਜਾਬ ਨੂੰ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣਾ ਹੈ। ਕੇਂਦਰ ਸਰਕਾਰ ਤੋਂ ਸ਼ਹੀਦਾਂ ਦੇ ਸਨਮਾਨ ਲੈਣ ਦੀ ਲੋੜ ਨਹੀਂ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸ਼ਹੀਦਾਂ, ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਹੈ। ਇਥੇ ਪਿਆਰ ਨਾਲ ਜਾਨ ਲੈ ਲਵੋ, ਜਾਨ ਹਾਜ਼ਰ ਹੈ ਪਰ ਜੇ ਸਾਡੇ ਨਾਲ ਕੋਈ ਪੰਗਾ ਲਵੋਗੇ, ਫਿਰ ਜਾਨ ਨੂੰ ਖ਼ਤਰਾ ਵੀ ਹੋ ਸਕਦਾ।
ਮਨਪ੍ਰੀਤ ਸਿੰਘ ਬਾਦਲ 'ਤੇ ਸ਼ਬਦੀ ਹਮਲਾ ਕਰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਤਾਂ ਆਸਕਰ ਐਵਾਰਡ ਮਿਲਣਾ ਚਾਹੀਦਾ ਹੈ। ਬੇਸ਼ੱਕ ਮਨਪ੍ਰੀਤ ਬਾਦਲ ਨੇ ਹੀ ਮੈਨੂੰ ਸਿਆਸਤ ਵਿਚ ਲੈ ਕੇ ਆਏ ਸਨ ਅਤੇ ਉਸ ਸਮੇਂ ਉਨ੍ਹਾਂ ਨੇ ਪੰਜਾਬ ਦਾ ਸੁਨੇਹਾ ਦਿਤਾ ਸੀ ਮੈਂ ਤਾਂ ਉਥੇ ਹੀ ਖੜ੍ਹਾ ਹਾਂ ਪਰ ਮਨਪ੍ਰੀਤ ਬਾਦਲ ਕਾਂਗਰਸ ਵਿਚ ਅਤੇ ਕਾਂਗਰਸ ਤੋਂ ਭਾਜਪਾ ਵਿਚ ਚਲੇ ਗਏ। ਸਾਰੀ ਕਾਂਗਰਸ ਤਾਂ ਹੁਣ ਭਾਜਪਾ ਵਿਚ ਚਲੀ ਗਈ ਹੈ ਪਰ ਅਸੀਂ ਤਾਂ ਉਥੇ ਹੀ ਖੜ੍ਹੇ ਹਾਂ। ਇਹ ਅੰਗਰੇਜ਼ਾਂ ਵੇਲੇ ਅੰਗਰੇਜ਼ਾਂ ਨਾਲ ਸੀ, ਮੁਗ਼ਲਾਂ ਵੇਲੇ ਮੁਗ਼ਲਾਂ ਨਾਲ ਸੀ, ਕਾਂਗਰਸ ਵੇਲੇ ਕਾਂਗਰਸ ਨਾਲ ਸੀ, ਅਕਾਲੀਆਂ ਵੇਲੇ ਅਕਾਲੀਆਂ ਨਾਲ ਸੀ, ਬੀਜੇਪੀ ਵੇਲੇ ਬੀਜੇਪੀ ਨਾਲ ਹੋ ਜਾਂਦੇ ਹਨ, ਹੱਦ ਹੈ ਕਦੇ ਲੋਕਾਂ ਨਾਲ ਵੀ ਖੜ੍ਹੇ ਹੋਵੋ।