ਮਾਨਸਾ ’ਚ ਨਹੀਂ ਹੋਵੇਗੀ CM ਮਾਨ ਦੀ ਲੋਕ ਮਿਲਣੀ, 8 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਟਲਿਆ

ਮਾਨਸਾ ’ਚ ਨਹੀਂ ਹੋਵੇਗੀ CM ਮਾਨ ਦੀ ਲੋਕ ਮਿਲਣੀ, 8 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਟਲਿਆ

ਮੁੱਖ ਮੰਤਰੀ ਭਗਵੰਤ ਮਾਨ ਦੀ 8 ਸਤੰਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪੁਸ਼ਟੀ ਕੀਤੀ ਕਿ ਇਹ ਸਮਾਗਮ ਹੁਣ ਕੱਲ੍ਹ ਨਹੀਂ ਹੋਵੇਗਾ। ਅਗਲੇ ਕੁਝ ਦਿਨਾਂ ਵਿੱਚ ਨਵੀਂ ਤਰੀਕ ਤੈਅ ਕੀਤੀ ਜਾਵੇਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਨਤਕ ਮੀਟਿੰਗਾਂ ਕਰ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪਿੰਡ ਫਫੜੇ ਭਾਈਕੇ ਵਿੱਚ ਵੀ ਸਮਾਗਮ ਤੈਅ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਸਨ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਸਵਾਗਤੀ ਬੋਰਡ ਵੀ ਲਗਾਏ ਸਨ।

ਸਮਾਗਮ ਮੁਲਤਵੀ ਹੋਣ ਨਾਲ ਪਾਰਟੀ ਵਰਕਰ ਨਿਰਾਸ਼ ਹਨ। ਮਾਨਸਾ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁਲਤਵੀ ਹੋਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜਲਦੀ ਹੀ ਨਵੀਂ ਤਰੀਕ ਤੈਅ ਕੀਤੀ ਜਾਵੇਗੀ।