- Updated: August 18, 2024 10:32 AM
ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇੱਕ ਵਿਅਕਤੀ ਨੇ 30 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ|