''ਆਪ'' ''ਚ ਗੜ੍ਹਸ਼ੰਕਰ ਕੌਂਸਲ ਪ੍ਰਧਾਨ ਸਮੇਤ ਕਈ ਆਗੂ ਹੋਏ ਸ਼ਾਮਲ, CM ਮਾਨ ਨੇ ਕੀਤਾ ਪਾਰਟੀ ''ਚ ਸੁਆਗਤ

''ਆਪ'' ''ਚ ਗੜ੍ਹਸ਼ੰਕਰ ਕੌਂਸਲ ਪ੍ਰਧਾਨ ਸਮੇਤ ਕਈ ਆਗੂ ਹੋਏ ਸ਼ਾਮਲ, CM ਮਾਨ ਨੇ ਕੀਤਾ ਪਾਰਟੀ ''ਚ ਸੁਆਗਤ

ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਦਾ ਪਾਰਟੀ 'ਚ ਆਉਣ 'ਤੇ ਸਵਾਗਤ ਕੀਤਾ। ਇਨ੍ਹਾਂ ਆਗੂਆਂ ਵਿਚ ਗੜ੍ਹਸ਼ੰਕਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਸਮੇਤ ਕਈ ਨਾਂ ਸ਼ਾਮਲ ਹਨ। ਇਸ ਮੌਕੇ ਗੜ੍ਹਸ਼ੰਕਰ ਦੇ ਵਿਧਾਇਕ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਖ਼ੁਦ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਇਹ ਲੋਕ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤੋਂ ਇਲਾਵਾ ਬਲਾਕ ਸਮਿਤੀ ਗੜ੍ਹਸ਼ੰਕਰ ਦੀ ਚੇਅਰਮੈਨ ਸਰਬਜੀਤ ਕੌਰ, ਕੌਂਸਲਰ ਪ੍ਰਵੀਨ ਕੌਰ ਸਮੇਤ ਕਈ ਆਗੂ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਚ ਕਈ ਪੰਚ-ਸਰਪੰਚ ਅਤੇ ਪਾਰਟੀਆਂ ਵਿਚ ਹੋਰ ਅਹੁਦਿਆਂ ’ਤੇ ਕੰਮ ਕਰਨ ਵਾਲੇ ਲੋਕ ਸ਼ਾਮਲ ਹਨ।

ਉਹ ਲੰਬੇ ਸਮੇਂ ਤੋਂ ਕਾਂਗਰਸ ਅਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਵਿਧਾਇਕ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੈਡੀ ਨੇ ਸਟੇਜ 'ਤੇ ਸਾਰਿਆਂ ਦੀ ਜਾਣ ਪਛਾਣ ਕਰਵਾਈ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਪ੍ਰੈਸ ਕਾਨਫਰੰਸ ਵਿਚ ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਗੜ੍ਹਸ਼ੰਕਰ ਫਾਇਰ ਬ੍ਰਿਗੇਡ ਨੂੰ ਤਿੰਨ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ, ਬਾਈਪਾਸ ਦੀ ਮਨਜ਼ੂਰੀ, ਸੀਵਰੇਜ ਦਾ ਕੰਮ, ਵਾਟਰ ਟ੍ਰੀਟਮੈਂਟ ਅਤੇ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਕਰੋੜਾਂ ਦੇ ਪ੍ਰੋਜੈਕਟ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਹਲਕੇ ਵੱਲ ਪੂਰਾ ਧਿਆਨ ਦੇ ਰਹੀ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇ ਕਈ ਕੌਂਸਲਰ ਅਤੇ ਆਗੂ ‘ਆਪ’ ਵਿਚ ਸ਼ਾਮਲ ਹੋ ਚੁੱਕੇ ਹਨ।