ਪੰਜ ਤੱਤਾਂ ''ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ , ਪੁੱਤ ਨੇ ਫੌਜ ਦੀ ਵਰਦੀ ਪਾ ਕੇ ਦਿਤੀ ਪਿਤਾ ਨੂੰ ਵਿਦਾਈ। 

ਪੰਜ ਤੱਤਾਂ ''ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ , ਪੁੱਤ ਨੇ ਫੌਜ ਦੀ ਵਰਦੀ ਪਾ ਕੇ ਦਿਤੀ ਪਿਤਾ ਨੂੰ ਵਿਦਾਈ। 

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ ਸਨ। ਮੰਤਰੀ ਅਨਮੋਲ ਗਗਨ ਮਾਨ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਪਰਿਵਾਰ ਨਾਲ ਦੁੱਖ ਵਟਾਇਆ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪੁੱਤ ਕਬੀਰ ਨੇ ਫੌਜ ਦੀ ਵਰਦੀ ਪਾ ਕੇ ਆਖਰੀ ਵਿਦਾਈ ਦਿਤੀ। ਪਿੰਡ ਵਾਸੀ ਤਿਰੰਗੇ ਝੰਡੇ ਨਾਲ ਆਪਣੇ ਘਰਾਂ ਦੇ ਬਾਹਰ ਖੜ੍ਹੇ ਸਨ। ਚਾਰੋਂ ਪਾਸੇ ਭਾਰਤ ਮਾਤਾ ਦੀ ਜੈਕਾਰੇ ਲੱਗ ਰਹੇ ਸਨ।

                           Image

ਸ਼ਹੀਦ ਕਰਨਲ ਮਨਪ੍ਰੀਤ ਦੀ ਪਤਨੀ ਜਗਮੀਤ ਗਰੇਵਾਲ ਹਰਿਆਣਾ ਦੇ ਪੰਚਕੂਲਾ ਦੇ ਪਿੰਜੌਰ ਦੇ ਸਰਕਾਰੀ ਸਕੂਲ ਵਿਚ ਅਧਿਆਪਿਕਾ ਹਨ। ਉਨ੍ਹਾਂ ਦੇ ਦੋ ਬੱਚੇ ਹਨ, 7 ਸਾਲ ਦਾ ਬੇਟਾ ਕਬੀਰ ਤੇ 2.5 ਸਾਲ ਦੀ ਬੇਟੀ ਬਾਣੀ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਪਹਿਲੀ ਗੋਲੀ ਕਰਨਲ ਮਨਪ੍ਰੀਤ ਸਿੰਘ ਨੂੰ ਲੱਗੀ ਸੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।