- Updated: July 13, 2026 04:27 PM
ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸੰਗਤ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਉੱਥੇ ਲੱਗੇ ਏ. ਸੀ. ਦੇ ਕੰਪਰੈਸ਼ਰ ਧਮਾਕੇ ਨਾਲ ਫਟ ਗਏ, ਜਿਸ ਕਾਰਨ ਅੱਗ ਹੋਰ ਵੀ ਜ਼ਿਆਦਾ ਭੜਕ ਗਈ।
ਦੱਸਣਯੋਗ ਹੈ ਕਿ ਇਸ ਟੈਂਟ ਸਿਟੀ ਦਾ ਨਿਰਮਾਣ ਮੁੱਖ ਰੂਪ 'ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਉਣ ਵਾਲੇ ਸ਼ਰਧਾਲੂਆਂ ਦੇ ਰੁਕਣ ਲਈ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀ ਟੀਮ ਕਰੀਬ ਇਕ ਘੰਟੇ ਦੀ ਦੇਰੀ ਨਾਲ ਪਹੁੰਚੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ 'ਚ ਸਭ ਤੋਂ ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਬਚਾਅ ਰਿਹਾ।