ਚੰਡੀਗੜ੍ਹ ਕੈਸ਼ੀਅਰ ਕਤਲਕਾਂਡ ਦਾ ਮਾਸਟਰਮਾਈਂਡ ਹੋਇਆ ਗ੍ਰਿਫਤਾਰ, ਜੰਮੂ ਦੇ ਸਾਂਬਾ ਤੋਂ ਪੁਲਿਸ ਨੇ ਕੀਤਾ ਕਾਬੂ

ਚੰਡੀਗੜ੍ਹ ਕੈਸ਼ੀਅਰ ਕਤਲਕਾਂਡ ਦਾ ਮਾਸਟਰਮਾਈਂਡ ਹੋਇਆ ਗ੍ਰਿਫਤਾਰ, ਜੰਮੂ ਦੇ ਸਾਂਬਾ ਤੋਂ ਪੁਲਿਸ ਨੇ ਕੀਤਾ ਕਾਬੂ

ਚੰਡੀਗੜ੍ਹ ਦੇ ਸੈਕਟਰ-11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਮਾਸਟਰਮਾਈਂਡ ਅਮਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਹ ਇੱਕ ਬਦਨਾਮ ਗੈਂਗਸਟਰ ਦੇ ਇੱਕ ਨਜ਼ਦੀਕੀ ਸਾਥੀ ਦੇ ਸੰਪਰਕ ਵਿੱਚ ਸੀ, ਜੋ ਇਸ ਸਮੇਂ ਜੇਲ੍ਹ ਵਿੱਚ ਹੈ। ਅਮਿਤ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਅਤੇ ਮੁਲਜ਼ਮਾਂ ਨੂੰ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਏ। ਇਸ ਤੋਂ ਪਹਿਲਾਂ, ਦੋ ਮੁਲਜ਼ਮਾਂ ਦਾ ਐਨਕਾਊਂਟਰ ਗਿਆ ਸੀ। ਪੁਲਿਸ ਸੂਤਰਾਂ ਮੁਤਾਬਕ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗੋਲੀ ਮਾਰ ਕੇ ਕਾਬੂ ਕਰ ਲਿਆ। ਦੋਵੇਂ ਜ਼ਖਮੀ ਹੋ ਗਏ। ਇਹ ਘਟਨਾ ਸੈਕਟਰ-25 ਦੇ ਜੰਗਲ ਨੇੜੇ ਵਾਪਰੀ।

                                Image

ਇਸ ਕਾਰਵਾਈ ਦੀ ਅਗਵਾਈ ਆਪਰੇਸ਼ਨ ਸੈੱਲ ਇੰਸਪੈਕਟਰ ਹਰਿੰਦਰ ਅਤੇ ਕ੍ਰਾਈਮ ਬ੍ਰਾਂਚ ਇੰਸਪੈਕਟਰ ਨਰਿੰਦਰ ਪਟੇਲ ਕਰ ਰਹੇ ਹਨ। ਐਨਕਾਊਂਟਰ ਦੌਰਾਨ ਹਮਲਾਵਰ ਸੰਨੀ ਮਹਿਰਾ ਨੂੰ ਦੋ ਗੋਲੀਆਂ ਲੱਗੀਆਂ, ਅਤੇ ਦੂਜੇ ਮੁਲਜ਼ਮ ਆਰੀਅਨ ਨੂੰ ਇੱਕ ਗੋਲੀ ਲੱਗੀ। ਗੋਲੀਆਂ ਉਨ੍ਹਾਂ ਦੇ ਪੈਰਾਂ ਵਿੱਚ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਦੋਵਾਂ ਨੂੰ ਸੱਟਾਂ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।