- Updated: January 30, 2025 02:08 PM
ਭਾਜਪਾ ਦੇ ਹਰਪ੍ਰੀਤ ਬਬਲਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।
ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ।
ਜਦਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਜਦਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।