- Updated: November 23, 2026 11:37 AM
ਪੰਜਾਬ 'ਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ ਨੇ ਮਿਲ ਕੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਐਤਵਾਰ ਦੇਰ ਸ਼ਾਮ ਫਰੀਦਕੋਟ ਵਿਖੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਿਚਕਾਰ ਇੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਚੋਣ ਗਠਜੋੜ ਅਤੇ ਭਵਿੱਖ ਦੀ ਸਿਆਸੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਅਕਾਲੀ ਦਲ (ਪੁਨਰ ਸੁਰਜੀਤ) ਦੇ ਫਰੀਦਕੋਟ ਤੋਂ ਸੀਨੀਅਰ ਨੇਤਾ ਅਮਨਿੰਦਰ ਸਿੰਘ ਬੰਨੀ ਨੇ ਬਸਪਾ ਨਾਲ ਮਿਲ ਕੇ ਚੋਣਾਂ ਲੜਨ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਇਸ ਗਠਜੋੜ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ।