ਭਾਰਤ ਵਿੱਚ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ ਬੈਨ, ਪੋਸਟ ਕਰਕੇ Meta India ਤੋਂ ਮੰਗਿਆ ਜਵਾਬ

ਭਾਰਤ ਵਿੱਚ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ ਬੈਨ, ਪੋਸਟ ਕਰਕੇ Meta India ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਭਾਰਤ ਵਿਚ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਰੋਕ ਲਗਾ ਦਿੱਤੀ ਹੈ ਪਰ ਕੰਪਨੀ ਵੱਲੋਂ ਅਜੇ ਤੱਕ ਨਾ ਤਾਂ ਕੋਈ ਸਪੱਸ਼ਟ ਵਜ੍ਹਾ ਦੱਸੀ ਗਈ ਹੈ ਤੇ ਨਾ ਹੀ ਇਸ ਸਮੱਸਿਆ ਨੂੰ ਦੂਰ ਕਰਨ ਦਾ ਤਰੀਕਾ ਸਮਝਾਇਆ ਗਿਆ ਹੈ। ਇਸ ਨੂੰ ਲੈ ਕੇ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਕੇਂਦਰ ਸਰਕਾਰ ਦੇ ਦਬਾਅ ਵਿਚ ਵੀ ਕੀਤੀ ਗਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਸ਼ਲ ਮੀਡੀਆ ਕੰਪਨੀਆਂ ਨਿਰਪੱਖ ਤਰੀਕੇ ਨਾਲ ਕੰਮ ਨਹੀਂ ਕਰਨਗੀਆਂ ਤਾਂ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਘੱਟ ਹੋਵੇਗਾ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ Meta ਦੇ ਭਾਰਤ ਆਫਿਸ ਵਿਚ ਵੀ ਕੋਈ ਇਹ ਦੱਸ ਨਹੀਂ ਸਕਿਆ ਕਿ ਉਨ੍ਹਾਂ ਦੇ ਅਕਾਊਂਟ ‘ਤੇ ਰੋਕ ਕਿਉਂ ਲਗਾਈ ਗਈ ਤੇ ਇਸ ਨੂੰ ਕਿਵੇਂ ਹਟਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੰਪਨੀ ਨੂੰ ਕਈ ਈ-ਮੇਲ ਭੇਜੇ ਗਏ ਪਰ ਹਰ ਵਾਰ ਸਿਰਫ ਰਸਮੀ ਜਵਾਬ ਮਿਲਿਆ। ਉਨ੍ਹਾਂ ਦੀ ਸ਼ਿਕਾਇਤ ਦਾ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ। ਕੇਜਰੀਵਾਲ ਨੇ ਇਸ ਨੂੰ Meta ਦੀ ਬਹੁਤ ਖਰਾਬ ਸਰਵਿਸ ਦੱਸਿਆ।