- Updated: February 09, 2026 10:36 AM
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਤੋਂ ਲੈ ਕੇ 13 ਫਰਵਰੀ ਤੱਕ ਮੌਸਮ ਸਾਫ਼ ਅਤੇ ਬਿਲਕੁਲ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਅੱਜ ਕੁਝ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਧੁੱਪ ਹੋਣ ਦੇ ਬਾਵਜੂਦ ਠੰਡ ਦਾ ਅਹਿਸਾਸ ਕਾਇਮ ਰਹੇਗਾ।
ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਫਿਲਹਾਲ ਸੂਬੇ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਰਹੇਗਾ। 9 ਤੋਂ 13 ਫਰਵਰੀ ਨੂੰ ਸੂਬੇ ਭਰ ਵਿੱਚ ਮੌਸਮ ਸਾਫ਼ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਹਰੇ ਜਾਂ ਹੋਰ ਕਿਸੇ ਗੰਭੀਰ ਮੌਸਮੀ ਬਦਲਾਅ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਆਮ ਰਹਿਣ ਦੀ ਉਮੀਦ ਜਤਾਈ ਗਈ ਹੈ।