ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਐਕਸੀਡੈਂਟ ਹੋਇਆ

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਐਕਸੀਡੈਂਟ ਹੋਇਆ

ਨਾਭਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ।  ਜਾਣਕਾਰੀ ਅਨੁਸਾਰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਧਾਰਮਿਕ ਸਮਾਗਮ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖਤਾਨਾਂ ਵਿਚ ਜਾ ਡਿੱਗੀ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਬਾਲ ਬਾਲ ਬਚ ਗਏ।