- Updated: May 31, 2024 03:52 PM
ਹਲਕਾ ਨਕੋਦਰ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਅਚਾਨਕ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਅਚਾਨਕ ਹੋਏ ਪਤੀ ਸ਼ਰਨਜੀਤ ਸਿੰਘ ਮਾਨ ਦੇ ਦਿਹਾਂਤ ਦੀ ਖ਼ਬਰ ਜਿਵੇਂ ਹੀ ਲੋਕਾਂ ਵਿਚਾਲੇ ਪਹੁੰਚੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ। ਪਰਿਵਾਰ ਅਨੁਸਾਰ ਅੰਤਿਮ ਸੰਸਕਾਰ ਅੱਜ 5 ਵਜੇ ਬੀਰ ਪਿੰਡ ਨਕੋਦਰ ਵਿਖੇ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਸ਼ਰਨਜੀਤ ਸਿੰਘ ਆਪਣੇ ਘਰ ਵਿਚ ਹੀ ਮੌਜੂਦ ਸਨ, ਜਦੋਂ ਬੀਤੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਸ਼ਰਨਜੀਤ ਸਿੰਘ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।