- Updated: October 21, 2026 08:13 PM
ਆਮ ਆਦਮੀ ਪਾਰਟੀ ਦੇ ਹਲਕਾ ਭੂਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਹਰਸਿਮਰਨਜੀਤ ਸਿੰਘ ਚੱਕ ਨੇ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਉਨ੍ਹਾਂ ਨੇ ਹਲਕੇ ਦੇ ਵਿਕਾਸ ਕਾਰਜਾਂ, ਸਿਆਸੀ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਵਿਧਾਇਕ ਜਗਸੀਰ ਸਿੰਘ ਵੱਲੋਂ ਆਪਣੇ ਇਲਾਕੇ ਦੀਆਂ ਮੰਗਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਕੇਜਰੀਵਾਲ ਨੂੰ ਜਾਣੂ ਕਰਵਾਇਆ ਗਿਆ, ਜਿਸ ‘ਤੇ ਪਾਰਟੀ ਲੀਡਰਸ਼ਿਪ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮੁਲਾਕਾਤ ਦੌਰਾਨ 2027 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ 2027 ਦੀਆਂ ਚੋਣਾਂ ‘ਚ ਹਲਕਾ ਭੁੱਚੋ ਮੰਡੀ ਤੋਂ ਹਰਸਿਮਰਨਜੀਤ ਸਿੰਘ ਚੱਕ ਉਮੀਦਵਾਰ ਹੋ ਸਕਦੇ ਹਨ।