- Updated: May 29, 2025 06:25 PM
ਸ਼੍ਰੀ ਮੁਕਤਸਰ ਸਾਹਿਬ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਹਾਲਾਤ ’ਚ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਇਕ ਵਿਆਪਕ ਅਤੇ ਸੰਯੁਕਤ ਮੌਕ ਡਰਿਲ ਦਾ ਆਯੋਜਨ ਕੀਤਾ। ਇਹ ਅਭਿਆਸ ਡਾ. ਅਖਿਲ ਚੌਧਰੀ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਕੀਤੀ ਗਈ।
ਇਸ ਮੌਕੇ ਅਮਨਦੀਪ ਸਿੰਘ ਡੀ. ਐੱਸ. ਪੀ ਹਾਜ਼ਰ ਸਨ, ਜਿਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਐਮਰਜੈਂਸੀ ਪ੍ਰਬੰਧ ਅਤੇ ਸੁਰੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਚੌਧਰੀ ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿੱਲਾਂ ਨਾਲ ਸਿਰਫ ਤਿਆਰੀ ਹੀ ਨਹੀਂ, ਬਲਕਿ ਜ਼ਿਲ੍ਹੇ ਦੀ ਸੁਰੱਖਿਆ ਪ੍ਰਣਾਲੀ ਨੂੰ ਵੀ ਕਾਇਮ ਕੀਤਾ ਜਾਂਦਾ ਹੈ, ਜਿਸ ਨਾਲ ਕਿਸੇ ਵੀ ਅਣਚਾਹੀ ਸਥਿਤੀ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਜਵਾਬ ਦਿੱਤਾ ਜਾ ਸਕੇ। ਇਹ ਅਭਿਆਸ ਪੁਲਸ ਮੁਲਾਜ਼ਮਾਂ ਦੀ ਸਮਰੱਥਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਡਰਿਲ ਵਿਚ ਵੱਖ-ਵੱਖ ਕਿਸਮਾਂ ਦੇ ਹਥਿਆਰਾਂ ਅਤੇ ਸੁਰੱਖਿਆ ਉਪਕਰਣਾਂ ਦੀ ਜਾਂਚ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਨਵੀਨਤਮ ਤਕਨੀਕਾਂ ਅਤੇ ਰਣਨੀਤੀਆਂ ਨਾਲ ਅਗਾਹ ਕੀਤਾ ਗਿਆ।
ਇਸ ਮੌਕੇ ਪੁਲਸ ਮੁਲਾਜ਼ਮਾਂ ਦਾ ਇਕੱਠ ਵੀ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅੱਗੇ ਵਾਲੀਆਂ ਸਥਿਤੀਆਂ ਲਈ ਯੋਜਨਾਬੱਧ ਤਿਆਰੀ ਦੀ ਯਕੀਨਦਹਾਨੀ ਕਰਵਾਈ। ਡਾ. ਚੌਧਰੀ ਨੇ ਸਭ ਤੋਂ ਜ਼ਰੂਰੀ ਵਕਤ ਤੇ ਸਹੀ ਫੈਸਲੇ ਅਤੇ ਤਕਨੀਕੀ ਤਿਆਰੀ ਨੂੰ ਜ਼ਿਲ੍ਹਾ ਸੁਰੱਖਿਆ ਦਾ ਮੁੱਖ ਹਥਿਆਰ ਕਹਿੰਦੇ ਹੋਏ ਪੁਲਸ ਮੁਲਾਜ਼ਮਾਂ ਨੂੰ ਜ਼ੋਰ ਦਿੱਤਾ ਕਿ ਉਹ ਹਰ ਸਥਿਤੀ ਲਈ ਬਿਲਕੁਲ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਜਦੋਂ ਸਾਡੇ ਕੋਲ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੋਵੇਗਾ ਤਾਂ ਅਸੀਂ ਕਿਸੇ ਵੀ ਖਤਰੇ ਦਾ ਮੁਕਾਬਲਾ ਕਰਨ ਲਈ ਪੂਰੀ ਤਿਆਰੀ ਨਾਲ ਰਹਾਂਗੇ।