ਕੇਂਦਰ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ,18 ਤੋਂ 22 ਸਤੰਬਰ ਦਰਮਿਆਨ ਹੋਣਗੀਆਂ 5 ਬੈਠਕਾਂ

ਕੇਂਦਰ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ,18 ਤੋਂ 22 ਸਤੰਬਰ ਦਰਮਿਆਨ ਹੋਣਗੀਆਂ 5 ਬੈਠਕਾਂ

ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 5 ਦਿਨਾਂ ਵਿਚ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਚੱਲੇਗੀ। ਇਹ ਸੈਸ਼ਨ 18 ਸਤੰਬਰ ਤੋਂ 22 ਸਤੰਬਰ ਤੱਕ ਚੱਲੇਗਾ। ਇਸ ਵਿਚ 5 ਬੈਠਕਾਂ ਹੋਣਗੀਆਂ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਨੇ ਟਵੀਟ ਕੀਤਾ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਦੌਰਾਨ ਹੋਵੇਗਾ, ਜਿਸ ਵਿਚ 5 ਬੈਠਕਾਂ ਹੋਣਗੀਆਂ। ਇਸ ਸੈਸ਼ਨ ਵਿਚ ਉਹ ਸੰਸਦ 'ਚ ਸਾਰਥਕ ਚਰਚਾ ਅਤੇ ਬਹਿਸ ਹੋਣ ਨੂੰ ਲੈ ਕੇ ਆਸਵੰਦ ਹਨ। ਹਾਲਾਂਕਿ ਇਹ ਸੈਸ਼ਨ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਜੀ-20 ਸ਼ਿਖਰ ਸੰਮੇਲਨ ਦੇ ਕੁਝ ਦਿਨਾਂ ਬਾਅਦ ਆਯੋਜਿਤ ਹੋਣ ਜਾ ਰਿਹਾ ਹੈ। 

ਅਜੇ ਇਹ ਸਾਫ ਤੌਰ 'ਤੇ ਨਹੀਂ ਦੱਸਿਆ ਗਿਆ ਕਿ ਅਜਿਹਾ ਕਿਹੜਾ ਬਿੱਲ ਹੈ, ਜਿਸ ਨੂੰ ਪਾਸ ਕਰਾਉਣ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਵਾਰ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਇਆ ਸੀ ਅਤੇ 11 ਅਗਸਤ ਨੂੰ ਖ਼ਤਮ ਹੋਇਆ ਸੀ, ਜੋ ਕਿ ਕਾਫੀ ਹੰਗਾਮੇਦਾਰ ਰਿਹਾ ਸੀ। ਜਿਸ ਦੇ ਚੱਲਦੇ ਸੰਸਦ ਦੇ ਦੋਹਾਂ ਸਦਨਾਂ  ਵਿਚ ਜ਼ਿਆਦਾ ਕੰਮਕਾਜ ਨਹੀਂ ਹੋ ਸਕਿਆ ਸੀ।