ਮੋਗਾ ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ''ਚ ਹਮਲਾ, ਮਾਂ ਜ਼ਖ਼ਮੀ

ਮੋਗਾ ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ''ਚ ਹਮਲਾ, ਮਾਂ ਜ਼ਖ਼ਮੀ

ਮੋਗਾ ਦੇ ਬੱਧਨੀ ਕਲਾਂ 'ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ 'ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿਤਾ। ਹਮਲੇ 'ਚ ਕੁਲਵਿੰਦਰ ਦੀ ਮਾਤਾ ਰਸਪਾਲ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿਤਾ ਗਿਆ।

                 Image

ਕੁਲਵਿੰਦਰ ਕਿੰਦਾ ਆਪਣੇ ਪਰਿਵਾਰ ਨਾਲ ਮੋਗਾ ਦੇ ਬੱਧਨੀ ਕਲਾਂ ਵਿਚ ਰਹਿੰਦਾ ਹੈ। ਰਾਤ ਦੀ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਲੁਧਿਆਣਾ ਡੀ.ਐਮ.ਸੀ. ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕਿੰਦਾ ਨੇ ਇੱਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਸ ਨੇ ਦੋਸ਼ ਲਾਇਆ ਕਿ ਕਬੱਡੀ ਦੀ ਖੇਡ ਨੂੰ ਲੈ ਕੇ ਨਿੱਜੀ ਦੁਸ਼ਮਣੀ ਵਿੱਚ ਉਸ ਦੇ ਘਰ ’ਤੇ ਹਮਲਾ ਕੀਤਾ ਗਿਆ।

ਸੂਚਨਾ ਮਿਲਦੇ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਿੰਦਾ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।