- Updated: April 27, 2026 06:35 PM
ਮੋਗਾ ਦੇ ਨਜ਼ਦੀਕੀ ਪਿੰਡ ਅਜੀਤਵਾਲ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਸਕੂਲ ਤੋਂ ਘਰ ਆ ਰਿਹਾ ਇਕ 11 ਸਾਲਾ ਬੱਚਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਰਨ ਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਵਿਚ ਛੇਵੀਂ ਕਲਾਸ ਦਾ ਵਿਦਿਆਰਥੀ ਸੀ। ਮਿਲੀ ਜਾਣਕਾਰੀ ਮੁਤਾਬਕ ਸਕੂਲ ਦੀ ਛੁੱਟੀ ਤੋਂ ਬਾਅਦ ਦੁਪਹਿਰ ਵੇਲੇ ਉਹ ਘਰ ਵੱਲ ਜਾ ਰਿਹਾ ਸੀ, ਇਸ ਦੌਰਾਨ ਅਚਾਨਕ ਇਕ ਕਾਰ ਅਤੇ ਟਰੱਕ ਦੀ ਚਪੇਟ ਵਿਚ ਆ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀ ਅਤੇ ਮੌਜੂਦਾ ਸਰਪੰਚ ਰਾਜਾ ਸਿੰਘ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਹਾਲਤ ਵਿਚ ਬੱਚੇ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚੇ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਪਰਿਵਾਰ ਵਿਚ ਇਕ ਵੱਡਾ ਭਰਾ ਅਤੇ ਇਕ ਵੱਡੀ ਭੈਣ ਵੀ ਹੈ, ਜੋ ਉਸੇ ਸਕੂਲ ਵਿਚ ਪੜ੍ਹ ਰਹੇ ਹਨ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ ਪੁਲਸ ਵੱਲੋਂ ਦੋਵੇਂ ਵਾਹਨਾਂ ਦੇ ਡਰਾਈਵਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।